image caption:

ਗੋਇੰਦਵਾਲਾ ਥਰਮਲ ਪਲਾਂਟ ਜੂਨ ‘ਚ ਸ਼ੁਰੂ ਹੋਵੇਗਾ

ਚੰਡੀਗੜ੍ਹ : ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਜੂਨ ਵਿੱਚ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ।

ਕਿਉਂਕਿ ਹੁਣ ਥਰਮਲ ਪਲਾਂਟ ਦੀ ਪਛਾਣ ਇਸ ਨਾਂ ਨਾਲ ਹੋ ਗਈ ਹੈ। ਹਾਲਾਂਕਿ ਇਸ ਨੂੰ ਖਰੀਦਣ ਲਈ ਪਾਵਰਕੌਮ ਵੱਲੋਂ 1080 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਗੋਇੰਦਵਾਲ ਥਰਮਲ ਪਲਾਂਟ ਵੀ ਰਸਮੀ ਤੌਰ &rsquoਤੇ ਜਨਤਕ ਖੇਤਰ ਵਿੱਚ ਸ਼ਾਮਲ ਹੋ ਗਿਆ ਹੈ।