ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਅਮਰੀਕਾ &lsquoਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਨਵਾਂ ਸ਼ਾਲਾ ਦੇ ਨੌਜਵਾਨ ਲਵਪ੍ਰੀਤ ਸਿੰਘ (26) ਪੁੱਤਰ ਹਰਜੀਤ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਸੜਕ ਹਾਦਸੇ &rsquoਚ ਮੌਤ ਹੋ ਗਈ। ਜਦੋਂ ਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਮ੍ਰਿਤਕ ਕਰੀਬ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ।
ਜਾਣਕਾਰੀ ਅਨੁਸਾਰ 7 ਸਾਲ ਪਹਿਲਾਂ ਕੈਲੀਫੋਰਨੀਆ ਗਿਆ ਲਵਪ੍ਰੀਤ ਸਿੰਘ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗ਼ਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ। ਜਦੋਂ ਉਹ ਐੱਲ.ਏ.ਏਅਰਪੋਰਟ &rsquoਤੇ ਉੱਤਰਿਆ ਤਾਂ ਉਸ ਨੇ ਆਪਣੇ ਦੋਸਤ ਸੁਨੀਲ ਕਾਟਲ ਵਾਸੀ ਚਾਵਾ ਤੇ ਵਿਸ਼ਾਲ ਸਲਾਰੀਆ ਵਾਸੀ ਭੈਣੀ ਕਾਣੇ ਨੂੰ ਬੁਲਾਇਆ, ਜਿਸ ਤੋਂ ਬਾਅਦ ਤਿੰਨੋਂ ਕਾਰ &rsquoਚ ਸਵਾਰ ਹੋ ਕੇ ਕੈਲੀਫੋਰਨੀਆ ਆ ਰਹੇ ਸਨ। ਜਦੋਂ ਉਹ ਐੱਲ.ਏ. ਨਜ਼ਦੀਕ ਪਹਾੜੀ ਇਲਾਕੇ &rsquoਚ ਪੁੱਜੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਡੂੰਘੀ ਖੱਡ &rsquoਚ ਜਾ ਡਿੱਗੀ।
ਇਸ ਹਾਦਸੇ ਵਿੱਚ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਜਦੋਂਕਿ ਸੁਨੀਲ ਕੁਮਾਰ ਦੀ ਲੱਤ &rsquoਤੇ ਸੱਟ ਲੱਗੀ ਤੇ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ। ਵਿਸ਼ਾਲ ਸਲਾਰੀਆ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ &rsquoਤੇ ਫ਼ੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ। ਮੌਕੇ &rsquoਤੇ ਪਹੁੰਚੀ ਪੁਲਿਸ ਨੇ ਕਾਰ &rsquoਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ। ਹਾਦਸੇ ਵਿਚ ਲਵਪ੍ਰੀਤ ਸਿੰਘ ਨੂੰ ਫ਼ੌਰੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਇਸ ਹਾਦਸੇ ਦੀ ਖ਼ਬਰ ਮਿਲਣ &rsquoਤੇ ਲਵਪ੍ਰੀਤ ਸਿੰਘ ਦੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਘਰ ਲਿਆਂਦਾ ਜਾਵੇ ਤਾਂ ਜੋ ਲਵਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਕਰ ਸਕਣ।