image caption:

6 ਮਾਰਚ ਨੂੰ ਹੋਣਗੀਆਂ HSGMC ਦੀਆਂ ਚੋਣਾਂ, 10 ਤੋਂ 16 ਫਰਵਰੀ ਤੱਕ ਹੋਵੇਗੀ ਨਾਮਜ਼ਦਗੀ ਪ੍ਰੀਕਿਰਿਆ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 6 ਮਾਰਚ ਨੂੰ ਹੋਣਗੀਆਂ। ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਸਾਰੇ 40 ਵਾਰਡਾਂ ਵਿਚ ਸੰਚਾਲਿਤ ਕਰਨ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। 10 ਤੋਂ 16 ਫਰਵਰੀ ਤੱਕ ਨਾਮਜ਼ਦਗੀ ਦਾਖਲ ਕੀਤੀ ਜਾਵੇਗੀ।

17 ਫਰਵਰੀ ਨੂੰ ਨਾਮਜ਼ਦਗੀ ਦੀ ਛਾਂਟੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਰਿਟਰਨਿੰਗ ਅਧਿਕਾਰੀ ਵੱਲੋਂ ਕਿਸੇ ਉਮੀਦਵਾਰ ਦੀ ਨਾਮਜਦਗੀ ਰੱਦ ਕਰ ਦਿੱਤੀ ਜਾਂਦੀ ਹੈ ਤਾਂ ਉਹ 19 ਫਰਵਰੀ ਤੱਕ ਡਿਪਟੀ ਕਮਿਸ਼ਨਰ ਨੂੰ ਦਰਖਾਸਤ ਦੇ ਸਕਦੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ 20 ਫਰਵਰੀ ਨੂੰ ਆਪਣਾ ਫੈਸਲਾ ਦੇਣਗੇ। ਵੈਧ ਨਾਮਜ਼ਦਗੀਆਂ ਦੀ ਸੂਚੀ 20 ਫਰਵਰੀ ਨੂੰ ਉਸੇ ਦਿਨ ਪ੍ਰਕਾਸ਼ਿਤ ਕੀਤੀ ਜਾਵੇਗੀ। 

ਅਗਲੇ ਦਿਨ 21 ਫਰਵਰੀ ਨੂੰ ਨਾਮਜ਼ਦਗੀ ਵਾਪਸ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 23 ਫਰਵਰੀ ਨੂੰ ਪੋਲਿੰਗ ਸਟੇਸ਼ਨਾਂ ਦੀ ਸੂਚੀ ਬੋਰਡ &lsquoਤੇ ਚਿਪਕਾ ਦਿੱਤੀ ਜਾਵੇਗੀ। ਚੋਣ ਕਮਿਸ਼ਨਰ ਅਨੁਸਾਰ ਜੇਕਰ ਲੋੜ ਪਈ ਤਾਂ 6 ਮਾਰਚ 2024 ਨੂੰ ਵੋਟਿੰਗ ਕਰਵਾਈ ਜਾਵੇਗੀ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਵੋਟਾਂ ਪੈਣ ਤੋਂ ਤੁਰੰਤ ਬਾਅਦ ਗਿਣਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਰਿਟਰਨਿੰਗ ਅਫਸਰ ਉਸੇ ਦਿਨ ਨਤੀਜਾ ਘੋਸ਼ਿਤ ਕਰੇਗਾ।