ਕੇਜਰੀਵਾਲ ਖਿਲਾਫ ਕੋਰਟ ਦੇ ਨੋਟਿਸ ‘ਤੇ CM ਮਾਨ ਦਾ ਬਿਆਨ-‘ਕਾਨੂੰਨ ਮੁਤਾਬਕ ਚੁੱਕਾਂਗੇ ਕਦਮ’
&lsquoਆਪ&rsquo ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਈਡੀ ਤੋਂ ਬਾਅਦ ਹੁਣ ਰਾਊਜ਼ ਐਵੇਨਿਊ ਕੋਰਟ ਵੱਲੋਂ ਸੰਮਨ ਜਾਰੀ ਕੀਤਾ ਗਿਆ ਹੈ। ਇਸ &lsquoਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ।
ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਊਜ਼ ਐਵੇਨਿਊ ਕੋਰਟ ਦੇ ਨੋਟਿਸ &lsquoਤੇ ਅਸੀਂ ਕੋਰਟ ਦੇ ਹੁਕਮਾਂ ਦਾ ਅਧਿਐਨ ਕਰ ਰਹੇ ਹਾਂ, ਕਾਨੂੰਨ ਮੁਤਾਬਕ ਕਦਮ ਚੁੱਕਾਂਗੇ, ਕੋਰਟ ਨੂੰ ਦੱਸਾਂਗੇ ਕਿ ED ਦੇ ਸਾਰੇ ਸੰਮਨ ਕਿਵੇਂ ਗ਼ੈਰ-ਕਾਨੂੰਨੀ ਸਨ।
ਦੱਸ ਦੇਈਏ ਕਿ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਈਡੀ ਦੀ ਸ਼ਿਕਾਇਤ &lsquoਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਕੋਰਟ ਦਾ ਕਹਿਣਾ ਹੈ ਕਿ ਈਡੀ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਤੋਂ ਪੁੱਛਗਿਛ ਕਰਨਾ ਚਾਹੁੰਦੀ ਹੈ ਪਰ ਉਹ ਸੰਮਨ ਦਾ ਪਾਲਣ ਨਹੀਂ ਕਰ ਰਹੇ ਹਨ। ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਈਡੀ ਦੀ ਅਰਜ਼ੀ &lsquoਤੇ 17 ਫਰਵਰੀ ਨੂੰ ਕੋਰਟ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।