image caption:

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ’ਚ ਸੋਧ ਦਾ ਵਿਰੋਧ

 ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ &rsquoਚ ਤਬਦੀਲੀ ਕਰਦਿਆਂ ਬੋਰਡ &rsquoਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫ਼ੈਸਲੇ ਦਾ ਸਿੱਖ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਇਸ &rsquoਤੇ ਸਖ਼ਤ ਇਤਰਾਜ਼ ਜਤਾਇਆ ਅਤੇ ਇਸ ਸਬੰਧੀ ਮੁਲਾਕਾਤ ਲਈ ਸਮਾਂ ਮੰਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਐਕਟ 1956 ਵਿੱਚ ਮਹਾਰਾਸ਼ਟਰ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਸੋਧ ਨੇ ਬੋਰਡ ਦੇ ਕੁੱਲ 17 ਮੈਂਬਰਾਂ &rsquoਚੋਂ 12 ਮੈਂਬਰਾਂ ਨੂੰ ਸਿੱਧੇ ਤੌਰ &rsquoਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਇਸ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਹੈ ਜਦਕਿ ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਬੋਰਡ ਦੇ ਮੈਂਬਰ ਬਣਦੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਗਿਆ ਹੈ। ਚੀਮਾ ਨੇ ਐਕਸ &rsquoਤੇ ਪੋਸਟ ਰਾਹੀਂ ਮਹਾਰਾਸ਼ਟਰ ਸਰਕਾਰ ਦੇ ਉਕਤ ਫ਼ੈਸਲੇ &rsquoਤੇ ਇਤਰਾਜ਼ ਜਤਾਇਆ ਅਤੇ ਇਸ ਨੂੰ ਅਤਿ ਨਿੰਦਣਯੋਗ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ, &lsquo&lsquoਇਹ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ। ਮਹਾਰਾਸ਼ਟਰ ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ।&rsquo&rsquo

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ ਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਐਡਵੋਕੇਟ ਧਾਮੀ ਨੇ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਦੇ ਢਾਂਚੇ &rsquoਚ ਛੇੜਛਾੜ ਸਿੱਖ ਗੁਰਧਾਮਾਂ &rsquoਤੇ ਕਬਜ਼ਾ ਕਰਨ ਦੀ ਕਾਰਵਾਈ ਹੈ, ਜਿਸ ਖਿਲਾਫ਼ ਸਿੱਖ ਜਗਤ ਅੰਦਰ ਵੱਡੇ ਰੋਸ ਦੀ ਲਹਿਰ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ &rsquoਚ ਮਨਮਰਜ਼ੀ ਨਾਲ ਸੋਧ ਕਰਨ ਨੂੰ ਸਿੱਖ ਧਰਮ &rsquoਚ ਸਿੱਧਾ ਦਖ਼ਲ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਿੱਖ ਪੰਥ ਆਪਣੇ ਗੁਰਧਾਮਾਂ ਦੇ ਪ੍ਰਬੰਧਾਂ &rsquoਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰ ਸਕਦਾ। ਜਥੇਦਾਰ ਨੇ ਕਿਹਾ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਕਤ ਮਾਮਲੇ ਸਬੰਧੀ ਮਹਾਰਾਸ਼ਟਰ ਸਰਕਾਰ ਨਾਲ ਗੱਲਬਾਤ ਕਰਕੇ ਸਿੱਖ ਵਿਰੋਧੀ ਫ਼ੈਸਲਾ ਵਾਪਸ ਕਰਵਾਉਣ ਦੀ ਚਾਰਾਜੋਈ ਕਰੇ