ਅਰਵਿੰਦ ਕੇਜਰੀਵਾਲ ਪੰਜਾਬ ਵਿਚ 2 ਦਿਨ ਕਰਨਗੇ ਮਹਾਰੈਲੀ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ 10 ਫਰਵਰੀ ਨੂੰ ਖੰਨਾ ਵਿਖੇ ਗਰ-ਘਰ ਰਾਸ਼ਨ ਮਹਾਰੈਲੀ ਨੂੰ ਸੰਬੋਧਤ ਕਰਨਗੇ। ਉਥੇ ਹੀ 11 ਫਰਵਰੀ ਨੂੰ ਸ਼ੇਰੋਂ (ਪੱਟੀ) ਵਿਖੇ ਗੁਰੂ ਅਮਰਦਾਸ ਥਰਮਲ ਪਲਾਂਟ ਦੇ ਉਦਘਾਟਨ ਦੀ ਮਹਾਰੈਲੀ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਦਿੱਤੀ ਗਈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ &lsquoਆਪ&rsquo ਅਤੇ ਕਾਂਗਰਸ ਵਿਚਾਲੇ ਗਠਜੋੜ ਹੋਵੇਗਾ ਜਾਂ ਨਹੀਂ, ਇਸ &lsquoਤੇ ਵੀ ਫੈਸਲਾ ਹੋ ਸਕਦਾ ਹੈ। 11 ਫਰਵਰੀ ਨੂੰ ਮੱਲਿਕਾਰਜੁਨ ਖੜਗੇ ਵੀ ਪੰਜਾਬ ਵਿੱਚ ਹੀ ਹੋਣਗੇ। ਇਸ ਦੌਰਾਨ ਖੜਗੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਫਰਵਰੀ ਨੂੰ ਲੁਧਿਆਣਾ ਦੇ ਨੇੜੇ ਹੀ ਰੈਲੀ ਰੱਖੀ ਗਈ ਹੈ, ਜਿਸ ਨੂੰ ਘਰ-ਘਰ ਰਾਸ਼ਨ ਡਿਲੀਵਰੀ ਸਕੀਮ ਦੀ ਸ਼ੁਰੂਆਤ ਦਾ ਨਾਂ ਦਿੱਤਾ ਜਾ ਰਿਹਾ ਹੈ।