image caption:

ਮਹਾਰਾਸ਼ਟਰ ਸਰਕਾਰ ਖਿਲਾਫ SGPC ਦਾ ਧਰਨਾ

ਨਾਂਦੇੜ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਦੀ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਂਦੇੜ ਸੋਧ ਕਾਨੂੰਨ ਵਿਰੁੱਧ ਮਹਾਰਾਸ਼ਟਰ ਸਰਕਾਰ ਖਿਲਾਫ ਡਟ ਕੇ ਖੜ੍ਹੀ ਹੈ। ਨਾਂਦੇੜ ਦੇ ਗੁਰਦੁਆਰੇ ਤੋਂ ਰੋਸ ਮਾਰਚ ਨਾਂਦੇੜ ਡੀਸੀ ਦਫ਼ਤਰ ਲਈ ਰਵਾਨਾ ਹੋਇਆ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਨਾਂਦੇੜ ਪਹੁੰਚ ਚੁੱਕੇ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਨਾਂਦੇੜ ਪਹੁੰਚ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਥਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਪਹੁੰਚ ਗਏ ਹਨ।

ਇਹ ਰੋਸ ਮਾਰਚ ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ ਵਿੱਚ ਸੋਧ ਕਰਨ ਦੇ ਹਾਲ ਹੀ ਵਿੱਚ ਲਏ ਗਏ ਕੈਬਨਿਟ ਫੈਸਲੇ ਵਿਰੁੱਧ ਸੰਗਤ ਵੱਲੋਂ ਕੀਤਾ ਗਿਆ ਹੈ।ਵਫ਼ਦ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਤਬੀਰ ਸਿੰਘ ਧਾਮੀ ਦੇ ਓ.ਐਸ.ਡੀ. ਆਦਿ ਹਾਜ਼ਰ ਸਨ।