ਕਿਸਾਨੀ ਮੰਗਾਂ ਦੇ ਹੱਲ ਲਈ ਬਣੇਗੀ ਚਾਰ ਮੈਂਬਰੀ ਉੱਚ ਤਾਕਤੀ ਕਮੇਟੀ
ਕੇਂਦਰੀ ਵਜ਼ੀਰਾਂ ਦੀ ਤਿੰਨ ਮੈਂਬਰੀ ਟੀਮ ਨੇ ਅੱਜ ਪਹਿਲੇ ਗੇੜ &rsquoਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵਫਦ ਨਾਲ ਸੁਖਾਵੇਂ ਮਾਹੌਲ ਵਿਚ ਦੇਰ ਸ਼ਾਮ ਕਰੀਬ ਦੋ ਘੰਟੇ ਮੀਟਿੰਗ ਕੀਤੀ ਤਾਂ ਜੋ ਇਨ੍ਹਾਂ ਕਿਸਾਨ ਧਿਰਾਂ ਵੱਲੋਂ ਸਾਂਝੇ ਤੌਰ &rsquoਤੇ ਐਲਾਨੇ 13 ਫਰਵਰੀ ਦੇ &lsquoਦਿੱਲੀ ਚੱਲੋ&rsquo ਅੰਦੋਲਨ ਨੂੰ ਸ਼ੁਰੂਆਤੀ ਪੜਾਅ &rsquoਤੇ ਹੀ ਠੱਲ ਪਾਈ ਜਾ ਸਕੇ। ਬੇਸ਼ੱਕ ਮੀਟਿੰਗ ਦੌਰਾਨ ਬਹੁਤੀਆਂ ਮੰਗਾਂ &rsquoਤੇ ਸਹਿਮਤੀ ਬਣ ਗਈ ਹੈ, ਪਰ ਉਪਰੋਕਤ ਧਿਰਾਂ ਨੇ ਮੀਟਿੰਗ ਮਗਰੋਂ ਸਪਸ਼ਟ ਕਰ ਦਿੱਤਾ ਹੈ ਕਿ &lsquoਦਿੱਲੀ ਚੱਲੋ&rsquo ਅੰਦੋਲਨ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ ਅਤੇ ਅੰਦੋਲਨ ਜਾਰੀ ਰਹੇਗਾ। ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿਚ ਕਿਸਾਨਾਂ ਦੇ ਲੱਗਣ ਵਾਲੇ ਮੋਰਚੇ ਨੂੰ ਟਾਲਣ ਵਾਸਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ, ਕੇਂਦਰੀ ਖੇਤੀਬਾੜੀ ਰਾਜ ਮੰਤਰੀ ਅਰਜੁਨ ਮੁੰਡਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆ ਨੰਦ ਰਾਏ ਨੇ ਕਿਸਾਨ ਨੇਤਾਵਾਂ ਨਾਲ 13 ਨੁਕਤਿਆਂ ਵਾਲੇ ਮੰਗ ਚਾਰਟਰ &rsquoਤੇ ਵਿਸਥਾਰਤ ਚਰਚਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਟੀਮ ਨਾਲ ਮਿਲਣੀ ਤੋਂ ਪਹਿਲਾਂ ਕਿਸਾਨ ਆਗੂਆਂ ਨਾਲ ਵੱਖਰੇ ਤੌਰ &rsquoਤੇ ਮੀਟਿੰਗ ਕੀਤੀ ਅਤੇ ਮੁੱਖ ਮੰਤਰੀ ਨੇ ਸਾਲਸ ਦੀ ਭੂਮਿਕਾ ਨਿਭਾਈ। ਕੇਂਦਰੀ ਵਜ਼ੀਰਾਂ ਦੀ ਮੀਟਿੰਗ ਵਿਚ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਵਫਦ ਦੀ ਅਗਵਾਈ ਕੀਤੀ। ਮੀਟਿੰਗ ਵਿਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ਉੱਤੇ ਫੋਕਸ ਰਿਹਾ। ਅਹਿਮ ਸੂਤਰਾਂ ਅਨੁਸਾਰ ਕੇਂਦਰੀ ਟੀਮ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਿਸਾਨੀ ਮੰਗਾਂ &rsquoਤੇ ਅੱਜ ਦੀ ਮੀਟਿੰਗ ਵਿਚ ਚਾਰ ਮੈਂਬਰੀ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ, ਜਿਸ ਵਿਚ ਪਾਵਰ ਵਿਭਾਗ, ਗ੍ਰਹਿ ਵਿਭਾਗ, ਖੇਤੀ ਵਿਭਾਗ ਅਤੇ ਖੁਰਾਕ ਤੇ ਸਪਲਾਈ ਵਿਭਾਗ ਦੇ ਕੇਂਦਰੀ ਸਕੱਤਰ ਸ਼ਾਮਲ ਹੋਣਗੇ। ਇਸ ਕਮੇਟੀ ਬਾਰੇ ਭਲਕੇ ਨੋਟੀਫਿਕੇਸ਼ਨ ਜਾਰੀ ਹੋਣ ਦੀ ਆਸ ਹੈ। ਨਵੀਂ ਕਮੇਟੀ ਦੀ ਪਲੇਠੀ ਮੀਟਿੰਗ 12 ਫਰਵਰੀ ਨੂੰ ਨਵੀਂ ਦਿੱਲੀ ਵਿੱਚ ਹੋਵੇਗੀ ਜਿਸ ਵਿਚ ਸ਼ਮੂਲੀਅਤ ਵਾਸਤੇ ਕਿਸਾਨ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਕਮੇਟੀ ਵੱਲੋਂ ਫਸਲਾਂ ਦੇ ਸਰਕਾਰੀ ਭਾਅ ਦੀ ਗਾਰੰਟੀ ਦੇਣ &rsquoਤੇ ਵੀ ਚਰਚਾ ਕੀਤੀ ਜਾਵੇਗੀ। ਕੇਂਦਰੀ ਟੀਮ ਨੇ ਦੱਖਣ ਦੇ ਕਿਸਾਨਾਂ ਲਈ ਬਣਾਏ ਹਲਦੀ ਬੋਰਡ ਤੋਂ ਜਾਣੂ ਕਰਾਇਆ।