image caption:

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ ਕਾਰਨ ਕਈ ਮੁੱਖ ਰਾਸ਼ਟਰੀ ਰਾਜ ਮਾਰਗਾਂ ਨੂੰ ਜਾਮ ਕਰ ਦਿੱਤਾ ਗਿਆ।

ਸਰਕਾਰੀ ਸਮਾਚਾਰ ਏਜੰਸੀ ਈਫੇ ਨੇ ਕਿਹਾ ਕਿ ਇਕ ਹਜ਼ਾਰ ਟਰੈਕਟਰ ਹੌਲੀ-ਹੌਲੀ ਬਾਰਸੀਲੋਨਾ ਦੇ ਸ਼ਹਿਰ ਦੇ ਕੇਂਦਰ ਵੱਲ ਜਾ ਰਹੇ ਸਨ ਜਿਸ ਕਾਰਨ ਸਪੇਨ ਦੇ ਕੈਟਾਲੋਨੀਆ ਖੇਤਰ ਦੀ ਉੱਤਰ-ਪੂਰਬੀ ਬੰਦਰਗਾਹ ਦੀ ਰਾਜਧਾਨੀ ਦੀਆਂ ਸੜਕਾਂ &rsquoਤੇ ਵੱਡਾ ਟਰੈਫਿਕ ਜਾਮ ਹੋ ਗਿਆ। ਹਜ਼ਾਰਾਂ ਲੋਕਾਂ ਦੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ &rsquoਚ ਸਪੇਨ ਦੀਆਂ ਤਿੰਨ ਮੁੱਖ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਆਉਣ ਵਾਲੇ ਦਿਨਾਂ ਵਿੱਚ ਵੱਖਰੇ ਤੌਰ &rsquoਤੇ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਹੈ।