image caption:

ਦਿੱਲੀ ਪੁਲਿਸ ਨੇ ਮੰਤਰੀ ਹਰਜੋਤ ਬੈਂਸ ਨੂੰ ਲਿਆ ਹਿਰਾਸਤ ‘ਚ

 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ &lsquoਆਪ&rsquo ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।

ਇਸ ਦੌਰਾਨ ਪੁਲਿਸ ਨੇ ਮੰਤਰੀ ਬਲਬੀਰ ਸਿੰਘ ਅਤੇ ਹਰਜੋਤ ਬੈਂਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।