image caption:

ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲਈ

 ਨਵੀਂ ਦਿੱਲੀ : ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।ਸੁਪਰੀਮ ਕੋਰਟ ਵਿਚ ਵੀ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਬਣਾਈ ਗਈ। ਹਾਲਾਂਕਿ ਕੁਝ ਦੇਰ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਅਪਣੀ ਪਟੀਸ਼ਨ ਵਾਪਸ ਲੈ ਲਈ ਹੈ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕੋਰਟ ਨੁੂੰ ਕਿਹਾ ਕਿ ਕੇਜਰੀਵਾਲ ਦੇ ਵਕੀਲ ਨੇ ਜਸਟਿਸ ਸੰਜੀਵ ਖੰਨਾ ਨੂੰ ਦੱਸਿਆ ਕਿ ਟਰਾਇਲ ਕੋਰਟ ਵਿਚ ਰਿਮਾਂਡ ਦੀ ਕਾਰਵਾਈ ਸੁਪਰੀਮ ਕੋਰਟ ਦੀ ਸੁਣਵਾਈ ਦੇ ਨਾਲ ਟਕਰਾ ਰਹੀ ਹੈ। ਇਸ ਲਈ ਉਨ੍ਹਾਂ ਪਟੀਸ਼ਨ ਵਾਪਸ ਲੈਣ ਦੀ ਆਗਿਆ ਦਿੱਤੀ ਜਾਵੇ। ਟਰਾਇਲ ਕੋਰਟ ਵਿਚ ਅਸੀਂ ਪਹਿਲਾਂ ਰਿਮਾਂਡ ਕਾਰਵਾਈ &rsquoਤੇ ਲੜਾਂਗੇ ਅਤੇ ਫਿਰ ਇੱਕ ਹੋਰ ਪਟੀਸ਼ਨ ਦੇ ਨਾਲ ਸੁਪਰੀਮ ਕੋਰਟ ਆਵਾਂਗੇ।
ਇਸੇ ਮਾਮਲੇ ਵਿਚ ਪਹਿਲਾਂ ਤੋਂ ਈਡੀ ਦੀ ਗ੍ਰਿਫਤ ਵਿਚ ਮੌਜੂਦ ਬੀਆਰਐਸ ਨੇਤਾ ਕਵਿਤਾ ਦੀ ਜ਼ਮਾਨਤ ਪਟੀਸ਼ਨ &rsquoਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਕੋਰਟ ਨੇ ਉਨ੍ਹਾਂ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ। ਕਵਿਤਾ ਨੂੰ ਜ਼ਮਾਨਤ ਲਈ ਸਿੱਧੇ ਸੁਪਰੀਮ ਕੋਰਟ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਹ ਇੱਕ ਸਿਆਸੀ ਵਿਅਕਤੀ ਹਨ।