ਹਿਮਾਚਲ ਦੇ ਧਰਮਸ਼ਾਲਾ ਵਿਚ ਪੰਜਾਬੀ ਨੌਜਵਾਨ ਦੀ ਕੁੱਟਮਾਰ, ਮੌਤ
 ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।