image caption:

ਸਿੱਧੂ ਮੂਸੇਵਾਲਾ ਪਰਿਵਾਰ ਨਾਲ ਕਾਂਗਰਸ ਚੱਟਾਨ ਵਾਂਗ ਖੜ੍ਹੀ : ਵੜਿੰਗ

 ਭੀਖੀ : ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਾਕ ਭੀਖੀ ਦੇ ਸਰਪੰਚਾਂ ਅਤੇ ਹੋਰ ਅਹੁਦੇਦਾਰਾਂ ਨਾਲ ਭੀਖੀ ਦੇ ਨਿੱਜੀ ਹੋਟਲ &rsquoਚ ਮੀਟਿੰਗ ਕੀਤੀ। ਇਸ ਵਿਚ ਆਮ ਕਾਂਗਰਸੀ ਵਰਕਰ ਹਾਜ਼ਰ ਨਹੀਂ ਸਨ ਅਤੇ ਮੀਡੀਆ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਕਿਹਾ ਕਿ ਇਸ ਮੀਟਿੰਗ ਵਿਚ ਉਨ੍ਹਾਂ ਸਰਪੰਚਾਂ, ਪੰਚਾਂ ਨੂੰ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ ਹੈ। ਛੋਟੇ ਸਿੱਧੂ ਮੂਸੇਵਾਲਾ ਦੇ ਜਨਮ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਛੇੜੇ ਵਿਵਾਦ ਬਾਰੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਿਵਾਰ ਨਾਲ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ, ਜੋ ਬਰਦਾਸ਼ਤ ਯੋਗ ਨਹੀਂ। ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਬਾਝ ਆ ਜਾਣ। ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਤੇ ਮੂਸੇਵਾਲਾ ਪਰਿਵਾਰ ਨੂੰ ਪਿਆਰ ਕਰਨ ਵਾਲੇ ਲੋਕ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੇ ਹਨ, ਨਹੀਂ ਤਾਂ ਸਰਕਾਰ ਦੇ ਮੰਤਰੀਆਂ ਤੇ ਐੱਮਐੱਲਏ ਨੂੰ ਪਿੰਡਾਂ &rsquoਚ ਵੜਨਾ ਮੁਸ਼ਕਿਲ ਕਰ ਦੇਣਗੇ।