ਕੇਜਰੀਵਾਲ ਨੂੰ 28 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜਿਆ
 ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਹੈ।
ਅਸਲ ਵਿਚ ਰੌਜ਼ ਐਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ &lsquoਤੇ ਭੇਜ ਦਿੱਤਾ।
ਉਸ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਉਸ ਦੀ ਦਸ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਤਿੰਨ ਘੰਟੇ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਜਿਸ ਤੋਂ ਬਾਅਦ ਅਦਾਲਤ ਨੇ ਆਪਣੇ ਫੈਸਲੇ &lsquoਚ ਕੇਜਰੀਵਾਲ ਨੂੰ 28 ਮਾਰਚ ਤੱਕ ਰਿਮਾਂਡ &lsquoਤੇ ਭੇਜ ਦਿੱਤਾ ਹੈ।