image caption:

ED ਤੋਂ ਬਾਅਦ CBI ਵੀ ਮੰਗ ਕਰ ਸਕਦੀ ਹੈ CM ਕੇਜਰੀਵਾਲ ਦੀ ਹਿਰਾਸਤ

 ਨਵੀਂ ਦਿੱਲੀ : ਸ਼ਰਾਬ ਘੁਟਾਲੇ ਵਿੱਚ ਉਲਝੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਮੁਸੀਬਤ ਹੋਰ ਵਧ ਸਕਦੀ ਹੈ। ਈਡੀ ਦੀ ਕਾਰਵਾਈ ਤੋਂ ਬਾਅਦ ਹੁਣ ਸੀਬੀਆਈ ਵੀ ਕੇਜਰੀਵਾਲ ਖ਼ਿਲਾਫ਼ ਕਾਰਵਾਈ ਤੇਜ਼ ਕਰ ਸਕਦੀ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ &lsquoਚ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ &lsquoਚ ਭੇਜ ਦਿੱਤਾ ਹੈ।

ਰਿਪੋਰਟ ਮੁਤਾਬਕ ਸੂਤਰਾਂ ਨੇ ਕਿਹਾ ਕਿ ਇਕ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਕੇਜਰੀਵਾਲ ਦੀ ਹਿਰਾਸਤ ਲਈ ਅਦਾਲਤ ਦਾ ਰੁਖ ਕਰ ਸਕਦੀ ਹੈ। ਸੀਬੀਆਈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਸ ਅਪਰਾਧ ਦੀ ਜਾਂਚ ਕਰ ਰਹੀ ਹੈ। ਸੀਆਈ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਈ ਹੋਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਸੋਮਵਾਰ ਨੂੰ ਅਦਾਲਤ ਨੂੰ ਇਹ ਵੀ ਕਿਹਾ ਸੀ ਕਿ ਸ਼ਰਾਬ ਘੁਟਾਲੇ ਵਿੱਚ ਕੁਝ ਹਾਈ-ਪ੍ਰੋਫਾਈਲ ਗ੍ਰਿਫਤਾਰੀਆਂ ਹੋ ਸਕਦੀਆਂ ਹਨ।