ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੜਕਾਂ ‘ਤੇ ਉਤਰੇ ਆਪ ਵਰਕਰ
 ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਸੜਕਾਂ &lsquoਤੇ ਉਤਰ ਆਏ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਰਹੀ ਹੈ। ਜਿਸ ਵਿੱਚ ਪੰਜਾਬ ਦੇ ਮੰਤਰੀ ਅਤੇ ਲੋਕ ਸਭਾ ਉਮੀਦਵਾਰ ਸੋਮਨਾਥ ਭਾਰਤੀ ਵੀ ਸ਼ਾਮਲ ਹਨ।
ਭਾਜਪਾ ਵੀ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ &lsquoਤੇ ਉਤਰ ਆਈ ਹੈ। ਪਾਰਟੀ ਦਾ ਕਹਿਣਾ ਹੈ ਕਿ ਗੈਂਗ ਜੇਲ੍ਹ ਤੋਂ ਚੱਲਦਾ ਹੈ, ਸਰਕਾਰ ਨਹੀਂ। ਕੇਜਰੀਵਾਲ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਪੁਲਿਸ ਵਾਲੇ ਅਤੇ ਅਰਧ ਸੈਨਿਕ ਬਲ ਹਰ ਮੋੜ &lsquoਤੇ ਤਾਇਨਾਤ ਹਨ।