image caption:

ਪੰਜਾਬ ‘ਚ ਨਹੀਂ ਹੋਵੇਗਾ ਅਕਾਲੀ ਭਾਜਪਾ ਗਠਜੋੜ : ਜਾਖੜ

 ਵਰਕਰਾਂ ਦੀ ਰਾਏ ਲੈਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਭਾਜਪਾ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ। ਇਹ ਫੈਸਲਾ ਪੰਜਾਬ ਦੇ ਉੱਜਵਲ ਭਵਿੱਖ ਨੂੰ ਲੈ ਕੇ ਲਿਆ ਗਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਨੇ ਜੋ ਕੰਮ ਇਨ੍ਹਾਂ 10 ਸਾਲਾਂ ਵਿੱਚ ਕੀਤੇ ਹਨ, ਉਹ ਕਿਸੇ ਨੇ ਨਹੀਂ ਕੀਤੇ। ਪੰਜਾਬ ਵਿੱਚ ਕਿਸਾਨਾਂ ਦੇ ਹਿੱਤ ਵਿੱਚ ਫੈਸਲੇ ਲਏ ਜਾ ਰਹੇ ਹਨ, ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਪੰਜਾਬ ਦੇ ਉੱਜਵਲ ਭਵਿੱਖ ਲਈ ਭਾਜਪਾ ਪੰਜਾਬ ਵਿੱਚ ਇਕੱਲਿਆਂ ਹੀ ਚੋਣਾਂ ਲੜਨ ਦਾ ਫੈਸਲਾ ਕਰ ਲਿਆ ਹੈ।