image caption:

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ AAP ਦਾ ਪ੍ਰਦਰਸ਼ਨ ਹਰਜੋਤ ਬੈਂਸ ਸਣੇ ਕਈ ਆਗੂਆਂ ਨੂੰ ਹਿਰਾਸਤ ਵਿਚ

 ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪ੍ਰਧਾਨ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਰਿਹਾਇਸ਼ ਵੱਲ ਵਧ ਰਹੇ &lsquoਆਪ&rsquo ਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ ਹੈ। ਇਨ੍ਹਾਂ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਸਣੇ ਕਈ ਸੀਨੀਅਰ ਆਗੂ ਸ਼ਾਮਲ ਹਨ।

ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋਏ 'ਆਪ' ਵਰਕਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਪੁਲਿਸ ਵਲੋਂ ਕਈਆਂ ਨੂੰ ਬੱਸਾਂ ਵਿਚ ਲਿਜਾਂਦੇ ਦੇਖਿਆ ਗਿਆ। ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿਤੀ ਹੈ। ਇੰਨਾ ਹੀ ਨਹੀਂ ਇਸ ਕਾਰਨ ਕਈ ਮੈਟਰੋ ਸਟੇਸ਼ਨ ਵੀ ਬੰਦ ਕਰ ਦਿਤੇ ਗਏ ਹਨ। ਇਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।

&lsquoਇਨਕਲਾਬ ਜ਼ਿੰਦਾਬਾਦ&rsquo ਅਤੇ &lsquoਕੇਜਰੀਵਾਲ ਜ਼ਿੰਦਾਬਾਦ&rsquo ਦੇ ਨਾਅਰੇ ਲਾਉਂਦੇ ਹੋਏ &lsquoਆਪ&rsquo ਦੇ ਵਰਕਰ ਅਤੇ ਆਗੂ ਗਰੁੱਪਾਂ ਵਿਚ ਇਲਾਕੇ ਦੇ ਮੈਟਰੋ ਸਟੇਸ਼ਨ &rsquoਤੇ ਪੁੱਜੇ ਸਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜ਼ਾਬਤਾ ਫੌਜਦਾਰੀ ਪ੍ਰਕਿਰਿਆ (ਸੀਆਰਪੀਸੀ) ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਖੇਤਰ ਵਿਚ ਲਾਗੂ ਹਨ ਅਤੇ ਪੁਲਿਸ ਕਿਸੇ ਨੂੰ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਨੂੰ ਇਹ ਇਲਾਕਾ ਖਾਲੀ ਕਰਨਾ ਪਵੇਗਾ। ਉਨ੍ਹਾਂ ਕਿਹਾ, 'ਅਸੀਂ ਇਥੇ ਕਿਸੇ ਨੂੰ ਵੀ ਇਕੱਠੇ ਨਹੀਂ ਹੋਣ ਦੇਵਾਂਗੇ।'