ਅਮਰੀਕਾ ਦੇ ਧਾਰਮਿਕ ਆਜ਼ਾਦੀ ਬਾਰੇ ਕਮਿਸ਼ਨ ਨੇ ਸੀਏਏ ਨੋਟੀਫਿਕੇਸ਼ਨ ’ਤੇ ਚਿੰਤਾ ਪ੍ਰਗਟਾਈ
 ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ) ਨੇ ਭਾਰਤ ਸਰਕਾਰ ਵੱਲੋਂ ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਨੂੰ ਲਾਗੂ ਕਰਨ ਲਈ ਜਾਰੀ ਨੋਟੀਫਿਕੇਸ਼ਨ &lsquoਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਧਰਮ ਜਾਂ ਵਿਸ਼ਵਾਸ ਦੇ ਅਧਾਰ &rsquoਤੇ ਕਿਸੇ ਨੂੰ ਵੀ ਨਾਗਰਿਕਤਾ ਤੋਂ ਵਾਂਝਾ ਨਹੀਂ ਕਰਨਾ ਚਾਹੀਦਾ। ਸੀਏਏ ਨੂੰ ਲਾਗੂ ਕਰਨ ਦੇ ਨਿਯਮਾਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਸੂਚਿਤ ਕੀਤਾ ਗਿਆ ਸੀ, ਜਿਸ ਨਾਲ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਤੋਂ ਦਸਤਾਵੇਜ਼ਾਂ ਬਗ਼ੈਰ ਆਏ ਗ਼ੈਰ ਮੁਸਲਮਾਨ ਪਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਰਾਹ ਪੱਧਰਾ ਹੋ ਗਿਆ।