ਮੇਰੇ ਦਾਦਾ ਨੇ ਕਾਂਗਰਸ ਲਈ ਨਹੀਂ ਪੰਜਾਬ ਲਈ ਕੁਰਬਾਨੀ ਦਿੱਤੀ : ਰਵਨੀਤ ਬਿੱਟੂ
 ਲੁਧਿਆਣਾ : ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਨੇ ਕਾਂਗਰਸ ਲਈ ਨਹੀਂ ਪੰਜਾਬ ਲਈ ਕੁਰਬਾਨੀ ਦਿੱਤੀ। ਰਵਨੀਤ ਬਿੱਟੂ ਨੇ ਬੀਜੇਪੀ ਜੁਆਇਨ ਕਰਨ ਤੋਂ ਬਾਅਦ ਕਾਂਗਰਸ ਨੂੰ ਦੋ ਟੁੱਕ ਜਵਾਬ ਦਿੱਤਾ ਹੈ। ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਦੀ ਕੁਰਬਾਨੀ ਅੱਜ ਉਨ੍ਹਾਂ ਦੇ ਲਈ ਸਰਬਉਚ ਹੈ।
ਅੱਤਵਾਦ ਖ਼ਿਲਾਫ਼ ਅਵਾਜ਼ ਚੁੱਕਣ &rsquoਤੇ ਉਨ੍ਹਾਂ ਦੀ ਹੱਤਿਆ ਕਰਵਾ ਦਿੱਤੀ ਗਈ। ਉਹ ਹਮੇਸ਼ਾ ਪੰਜਾਬ ਦੀ ਸ਼ਾਂਤੀ ਅਤੇ ਦੇਸ਼ ਦੀ ਏਕਤਾ ਲਈ ਖੜ੍ਹੇ ਹੋਏ ਲੇਕਿਨ ਯਾਦ ਰੱਖਣਾ ਚਾਹੀਦਾ ਕਿ ਸਰਕਾਰ ਬੇਅੰਤ ਸਿੰਘ ਦੀ ਕੁਰਬਾਨੀ ਪੰਜਾਬ ਦੇ ਲਈ ਸੀ। ਉਨ੍ਹਾਂ ਨੇ ਕਿਹਾ ਕਿ 10 ਸਾਲ ਵਿਚ ਦੋ ਵਾਰ ਵਿਰੋਧੀ ਧਿਰ ਵਿਚ ਬੈਠਣ ਤੋਂ ਬਾਅਦ ਉਹ ਪੰਜਾਬ ਦੇ ਲਈ ਕੁਝ ਨਹੀਂ ਕਰ ਸਕੇ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜਿਆ।
ਬਿੱਟੂ ਨੇ ਕਿਹਾ ਕਿ ਬੇਅੰਤ ਸਿੰਘ ਕਾਂਗਰਸ ਪਾਰਟੀ ਤੋਂ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਪਾਰਟੀ (ਕਾਂਗਰਸ) ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਾਂਗਰਸ ਵਿਰੁੱਧ ਇਕ ਵੀ ਸ਼ਬਦ ਨਹੀਂ ਬੋਲਿਆ ਅਤੇ ਸਪੱਸ਼ਟ ਕੀਤਾ ਕਿ ਅੱਜ ਦੇ ਸਮੇਂ ਵਿਚ ਇਹ ਕਾਂਗਰਸ ਜਾਂ ਭਾਜਪਾ ਬਾਰੇ ਨਹੀਂ ਹੈ। ਕੋਈ ਵੀ ਪਾਰਟੀ ਸੁਭਾਵਕ ਤੌਰ &rsquoਤੇ ਚੰਗੀ ਜਾਂ ਮਾੜੀ ਨਹੀਂ ਹੁੰਦੀ। ਇਹ ਨੇਤਾਵਾਂ ਦੇ ਬਾਰੇ ਵਿਚ ਹੈ। ਬਿੱਟੂ ਨੇ ਕਿਹਾ ਕਿ ਉਹ ਇੱਕ ਅਜਿਹੇ ਪਰਿਵਾਰ ਵਿੱਚੋਂ ਹਨ ਜੋ ਰਵਾਇਤੀ ਕਾਂਗਰਸੀ ਰਹੇ ਹਨ। ਹੁਣ ਸਾਨੂੰ ਇਹ ਸਵੀਕਾਰ ਕਰਨਾ ਪਏਗਾ ਕਿ ਅਸੀਂ ਸਾਰੇ ਪੁਰਾਣੇ ਸਮਿਆਂ ਵਿੱਚ ਨਹੀਂ ਰਹਿ ਰਹੇ ਹਾਂ। ਉਹ 2014 ਤੋਂ 2019 ਤੱਕ 10 ਸਾਲ ਵਿਰੋਧੀ ਧਿਰ ਵਿੱਚ ਬੈਠੇ। ਸੰਸਦ ਮੈਂਬਰ ਹੋਣ ਦੇ ਬਾਵਜੂਦ ਉਹ ਲੁਧਿਆਣਾ ਜਾਂ ਪੰਜਾਬ ਲਈ ਬਹੁਤਾ ਕੁਝ ਨਹੀਂ ਕਰ ਸਕੇ।