image caption:

CM ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਡਾ. ਗੁਰਪ੍ਰੀਤ ਕੌਰ ਨੇ ਦਿੱਤਾ ਧੀ ਨੂੰ ਜਨਮ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਕਿਲਕਾਰੀਆਂ ਗੂੰਜੀਆਂ ਹਨ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਰੀ CM ਭਗਵੰਤ ਮਾਨ ਨੇ ਖੁੱਦ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ &ldquoਵਾਹਿਗੁਰੂ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ&rdquo। ਬੀਤੀ ਰਾਤ &lsquoਤੋਂ ਹੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ &lsquoਚ ਭਰਤੀ ਕਰਵਾਇਆ ਗਿਆ ਸੀ।

CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ- ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਹਰ ਕੋਈ ਇਹ ਅਰਦਾਸ ਕਰੇ।

ਦੱਸ ਦੇਈਏ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।