image caption:

ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

 ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ &lsquoਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ &rsquoਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ &rsquoਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ &lsquoਆਪ&rsquo ਵਿਧਾਇਕਾਂ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਵਿੱਚੋਂ ਬਹੁਗਿਣਤੀ ਨੂੰ ਫੋਨ ਆ ਰਹੇ ਹਨ ਅਤੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪੈਸੇ, ਵਾਈ ਸ਼੍ਰੇਣੀ ਦੀ ਸੁਰੱਖਿਆ ਅਤੇ ਆਗਾਮੀ ਲੋਕ ਸਭਾ ਚੋਣਾਂ ਲਈ ਟਿਕਟਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, &lsquoਭਾਜਪਾ ਅਪਰੇਸ਼ਨ ਲੋਟਸ&rsquo ਚਲਾ ਰਹੀ ਹੈ।