image caption:

ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ

 ਲੰਡਨ: ਬ੍ਰਿਟੇਨ 'ਚ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਹਿੰਦੂ ਮੰਦਰਾਂ ਦੀ ਸੁਰੱਖਿਆ ਲਈ ਵੱਡਾ ਫੈਸਲਾ ਲਿਆ ਹੈ। ਸੁਨਕ ਸਰਕਾਰ ਨੇ ਬਰਤਾਨੀਆ ਵਿਚ ਰਹਿੰਦੇ ਹਿੰਦੂਆਂ ਦੀ ਮੰਗ ਤੋਂ ਬਾਅਦ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਫੈਸਲਾ ਕੀਤਾ ਹੈ।
ਬ੍ਰਿਟਿਸ਼ ਸਰਕਾਰ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਗ੍ਰਹਿ ਮੰਤਰਾਲਾ ਹਿੰਦੂ ਧਾਰਮਿਕ ਸਥਾਨਾਂ ਅਤੇ ਚਰਚਾਂ ਦੀ ਸੁਰੱਖਿਆ ਲਈ ਨਵੀਂ ਨੀਤੀ ਬਣਾਉਣ 'ਤੇ ਕੰਮ ਕਰ ਰਿਹਾ ਹੈ। ਇਸ ਨਵੀਂ ਨੀਤੀ ਦੇ ਬਣਨ ਤੋਂ ਬਾਅਦ ਬ੍ਰਿਟੇਨ ਦੇ ਮੰਦਰਾਂ ਨੂੰ ਵੀ ਮਸਜਿਦਾਂ ਵਾਂਗ ਸੁਰੱਖਿਆ ਲਈ ਫੰਡ ਮਿਲੇਗਾ। ਜਿæਕਰਯੋਗ ਹੈ ਕਿ ਪੀਐੱਮ ਸੁਨਕ ਕਈ ਮੰਦਰਾਂ 'ਚ ਜਾਂਦੇ ਰਹਿੰਦੇ ਹਨ।