ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ ਦਿੱਤਾ 1823 ਕਰੋੜ ਰੁਪਏ ਦਾ ਨਵਾਂ ਨੋਟਿਸ
 ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ &lsquoਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ &lsquoਤੇ &lsquoਟੈਕਸ ਅਤਿਵਾਦ&rsquo ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ &lsquoਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ &rsquoਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, &lsquoਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।&rsquo ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ &rsquoਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਆਮਦਨ ਕਰ ਅਧਿਕਾਰੀਆਂ ਵੱਲੋਂ 210 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਅਤੇ ਉਸ ਦੇ ਬੈਂਕ ਖਾਤਿਆਂ ਨੂੰ &lsquoਫ੍ਰੀਜ਼&rsquo ਕਰਨ ਕਾਰਨ ਕਾਂਗਰਸ ਪਹਿਲਾਂ ਹੀ ਫੰਡ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ।