image caption:

ਭਾਜਪਾ ‘ਚ ਸ਼ਾਮਲ ਹੋਣ ਮਗਰੋਂ ਸ਼ੀਤਲ ਅੰਗੁਰਾਲ ਨੇ ਛੱਡਿਆ ਵਿਧਾਇਕ ਦਾ ਅਹੁਦਾ, ਸਪੀਕਰ ਨੂੰ ਭੇਜਿਆ ਅਸਤੀਫ਼ਾ

 ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਆਪਣਾ ਅਸਤੀਫਾ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਹੈ। ਅੰਗੁਰਾਲ ਅਤੇ &lsquoਆਪ&rsquo ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚ ਕੇ ਭਾਜਪਾ &lsquoਚ ਸ਼ਾਮਲ ਹੋਏ ਸਨ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਸ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਸ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ iਖ਼ਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।