image caption:

ਪੰਜਾਬ ਸਰਕਾਰ 2 ਹੋਰ ਟੋਲ ਪਲਾਜ਼ੇ ਬੰਦ ਕਰੇਗੀ

 ਚੰਡੀਗੜ੍ਹ : ਪੰਜਾਬ ਸਰਕਾਰ 2 ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦ ਹੀ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ &rsquoਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਅਤੇ ਮਹਿਲ ਕਲਾਂ ਦੋ ਟੋਲ ਪਲਾਜ਼ੇ ਹਨ।

ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਦੇ ਹਨ। ਸੀਐਮ ਨੇ ਲਿਖਿਆ ਹੈ ਕਿ ਕੰਪਨੀ ਨੇ ਕੋਵਿਡ ਅਤੇ ਕਿਸਾਨਾਂ ਦੇ ਅੰਦੋਲਨ ਦਾ ਵੇਰਵਾ ਦਿੰਦੇ ਹੋਏ ਟੋਲ ਪਲਾਜ਼ਾ ਨੂੰ 448 ਦਿਨ ਵਧਾਉਣ ਦੀ ਇਜਾਜ਼ਤ ਮੰਗੀ ਸੀ। ਪੰਜਾਬ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਰਹਿਣਗੇ। ਉਨ੍ਹਾਂ ਨੇ ਆਖਰ ਵਿਚ ਲਿਖਿਆ ਇਨਕਲਾਬ ਜ਼ਿੰਦਾਬਾਦ।