image caption:

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ

ਪੰਜਾਬੀ ਗਾਇਕ ਜਸਬੀਰ ਸਿੰਘ ਜੱਸੀ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਅਰਦਾਸ ਅਤੇ ਸੇਵਾ ਕੀਤੀ। ਜਸਬੀਰ ਜੱਸੀ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਤੇ ਪਾਲਣ ਪੋਸ਼ਣ ਪੰਜਾਬ ਵਿੱਚ ਹੋਇਆ ਹੈ ਅਤੇ ਉਨ੍ਹਾਂ ਨੂੰ ਗੁਰੂ ਘਰ ਦੀ ਮਹੱਤਤਾ ਦਾ ਅਹਿਸਾਸ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਕਿੰਨੀ ਮਹੱਤਤਾ ਹੈ।

ਜਸਬੀਰ ਸਿੰਘ ਜੱਸੀ ਨੇ ਕਿਹਾ ਕਿ ਸਾਡਾ ਇੱਕ ਨਵਾਂ ਗੀਤ ਆ ਰਿਹਾ ਹੈ, ਹੋਰ ਵੀ ਕਈ ਗੀਤ ਆ ਰਹੇ ਹਨ ਪਰ ਇਹ ਗੀਤ ਬਹੁਤ ਵਧੀਆ ਗੀਤ ਹੈ। ਇਸ ਦੌਰਾਨ ਜਸਬੀਰ ਸਿੰਘ ਜੱਸੀ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਇੱਕ ਕਲਾਕਾਰ ਨੂੰ ਕਦੇ ਵੀ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੀਦਾ। ਕਿਉਂਕਿ ਰਾਜਨੀਤੀ ਉਨ੍ਹਾਂ ਲਈ ਹੁੰਦੀ ਹੈ ਜਿਨ੍ਹਾਂ ਕੋਲ ਸਮਾਜ ਲਈ ਕੁਝ ਕਰਨ ਦਾ ਜਜ਼ਬਾ ਹੁੰਦਾ ਹੈ।