image caption:

ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸ

 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਯੂਕੇ &rsquoਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਆਖਿਆ ਕਿ ਸਿੱਖ &lsquoਸਰਬੱਤ ਦਾ ਭਲਾ&rsquo ਮੰਗਣ ਵਾਲੀ ਪੂਰੀ ਦੁਨੀਆ ਤੋਂ ਵੱਖਰੀ ਅਤੇ ਨਿਆਰੀ ਕੌਮ ਹਨ ਅਤੇ ਤਾਲਿਬਾਨ ਤੇ ਕੂ ਕਲੱਕਸ ਕਲੈਨ ਵਰਗੀਆਂ ਕੱਟੜਵਾਦੀ ਤਾਕਤਾਂ ਦੇ ਨਾਲ ਸਿੱਖਾਂ ਦਾ ਦੂਰ-ਦੂਰ ਤੱਕ ਵੀ ਕੋਈ ਵਾਸਤਾ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਯੂਕੇ ਦੇ ਸਕੂਲਾਂ ਦੇ ਪਾਠਕ੍ਰਮ ਵਿਚ ਸਿੱਖੀ ਸਰੂਪ ਨੂੰ ਤਾਲਿਬਾਨ ਦੇ ਨਾਲ ਜੋੜ ਕੇ ਵਿਖਾਏ ਜਾਣ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਬੁਰੀ ਤਰ੍ਹਾਂ ਵਲੂੰਧਰੀਆਂ ਗਈਆਂ ਹਨ।

ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸ
ਉਨ੍ਹਾਂ ਆਖਿਆ ਕਿ ਬੇਸ਼ੱਕ ਯੂਕੇ ਦੇ ਸਿੱਖਾਂ ਵੱਲੋਂ ਵਿਰੋਧ ਜਤਾਏ ਜਾਣ ਤੋਂ ਬਾਅਦ &lsquoਓਏਸਿਸ ਕਮਿਊਨਿਟੀ ਲਰਨਿੰਗ ਮਲਟੀ ਅਕੈਡਮੀ ਟਰੱਸਟ&rsquo ਵੱਲੋਂ ਆਪਣੀ ਗ਼ਲਤੀ ਲਈ ਮਾਫ਼ੀ ਮੰਗਦਿਆਂ ਇਤਰਾਜ਼ਯੋਗ ਤਰੀਕੇ ਨਾਲ ਲਾਈ ਤਸਵੀਰ ਨੂੰ ਹਟਾਉਣ ਦਾ ਦਾਅਵਾ ਕੀਤਾ ਗਿਆ ਹੈ ਪਰ ਕਿਸੇ ਭੁਲੇਖੇ ਜਾਂ ਗ਼ਲਤੀ ਨਾਲ ਵੀ ਕਿਸੇ ਸਿੱਖ ਦੀ ਤਸਵੀਰ ਨੂੰ ਉਨ੍ਹਾਂ ਸਮੂਹਾਂ ਦੇ ਨਾਲ ਦਿਖਾਇਆ ਜਾਣਾ, ਜਿਨ੍ਹਾਂ ਨੂੰ ਅੱਤਵਾਦ ਅਤੇ ਕਤਲੇਆਮ ਵਰਗੇ ਵਰਤਾਰਿਆਂ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ, ਸਿਰਫ਼ ਬੇਬੁਨਿਆਦ ਕਾਰਵਾਈ ਹੀ ਨਹੀਂ, ਬਲਕਿ ਇਹ ਸਿੱਖ ਵਿਰੋਧੀ ਕੱਟੜਤਾ ਦਾ ਖ਼ਤਰਨਾਕ ਰੂਪ ਹੈ, ਜੋ ਵਿਸ਼ਵ-ਵਿਆਪੀ ਸਿੱਖ ਕੌਮ ਦੇ ਭਵਿੱਖ &rsquoਤੇ ਦੂਰਗਾਮੀ ਮਾੜੇ ਪ੍ਰਭਾਵ ਪਾਉਂਦੀ ਹੈ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਹੈ ਕਿ ਉਹ ਭਾਰਤ ਸਥਿਤ ਯੂਕੇ ਦੂਤਘਰ ਅਤੇ ਭਾਰਤੀ ਵਿਦੇਸ਼ ਮੰਤਰਾਲੇ ਰਾਹੀਂ ਯੂਕੇ ਸਰਕਾਰ ਨਾਲ ਸੰਪਰਕ ਕਰ ਕੇ ਉਸ ਤੱਕ ਸਿੱਖ ਭਾਵਨਾਵਾਂ ਪਹੁੰਚਾਵੇ ਤਾਂ ਜੋ ਭਵਿੱਖ ਵਿਚ ਕਿਸੇ ਵੀ ਰੂਪ ਵਿਚ ਸਿੱਖਾਂ ਨੂੰ ਕਿਸੇ ਵੀ ਇਹੋ ਜਿਹੀ ਕਾਰਵਾਈ ਦੇ ਨਾਲ ਨਾ ਜੋੜਿਆ ਜਾਵੇ, ਜਿਸ ਦੇ ਨਾਲ ਸਿੱਖਾਂ ਦੇ ਜੀਣ-ਥੀਣ, ਉਨ੍ਹਾਂ ਦੇ ਰਹਿਣ-ਸਹਿਣ ਅਤੇ ਵਿਚਾਰਧਾਰਾ ਪ੍ਰਤੀ ਵੱਡੇ ਭੁਲੇਖੇ ਖੜ੍ਹੇ ਹੋਣ ਦਾ ਖ਼ਦਸ਼ਾ ਪੈਦਾ ਹੁੰਦਾ ਹੋਵੇ।