image caption:

ਪਾਰਦਰਸ਼ੀ ਢੰਗ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀਆਂ ਦੀ ਚੋਣ : ਹਰਜਿੰਦਰ ਧਾਮੀ

 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ 2 ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਲਈ ਚਰਚਾ &rsquoਚ ਚੱਲਦੇ ਨਾਵਾਂ &rsquoਤੇ ਵਿਰਾਮ ਲਗਾਉਂਦਿਆਂ ਕਿਹਾ ਕਿ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਲਈ ਕੋਈ ਸ਼ਿਫ਼ਾਰਸ਼ ਨਹੀਂ ਮੰਨੀ ਜਾਵੇਗੀ। ਇਸ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਇਹ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਦੇ 2 ਗ੍ਰੰਥੀ ਨਿਯੁਕਤ ਕਰਨ ਲਈ ਆਏ ਉਮੀਦਵਾਰਾਂ ਦੇ ਟੈਸਟ ਲੈ ਕੇ ਹੀ ਆਪਣੀ ਰਿਪੋਰਟ ਦੇਵੇਗੀ।

ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ ਸਖ਼ਤ ਨੋਟਿਸ
ਜ਼ਿਕਰਯੋਗ ਹੈ ਕਿ ਮੁੱਖ ਗ੍ਰੰਥੀ ਦੀ ਮੰਗ ਉਪਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਲਈ 2 ਨਵੇਂ ਗ੍ਰੰਥੀ ਸਿੰਘਾਂ ਲਈ ਦੀ ਨਿਯੁਕਤੀ ਲਈ ਇਸ਼ਤਿਹਾਰ ਰਾਹੀਂ ਚਾਹਵਾਨ ਉਮੀਦਵਾਰਾਂ ਪਾਸੋਂ ਯੋਗਤਾ ਦੇ ਅਧਾਰ &rsquoਤੇ ਮੰਗ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਇਸ਼ਤਿਹਾਰ &rsquoਚ ਦਿੱਤੀਆਂ ਸ਼ਰਤਾਂ ਨਾਲ ਦਮਦਮੀ ਟਕਸਾਲ ਮਹਿਤਾ ਦੇ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਸਿੰਘ ਭਾਈ ਪੇ੍ਰਮ ਸਿੰਘ ਦੇ ਨਾਮ ਦੀ ਚਰਚਾ ਚੱਲ ਰਹੀ ਸੀ। ਪਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਨਾਵਾਂ ਦਾ ਕੋਈ ਵਜੂਦ ਨਾ ਦੱਸਦਿਆ, ਇਹਨਾਂ ਚਰਚਾਵਾਂ ਤੇ ਵਿਰਾਮ ਲਗਾ ਦਿੱਤਾ ਹੈ।