image caption:

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੀ ਮੈਂਬਰ ਚੁਣੀ ਗਈ ਆਸਿਫਾ ਭੁੱਟੋ

 ਇਸਲਾਮਾਬਾਦ : ਪਾਕਿਸਤਾਨ ਦੀ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਧੀ ਆਸਿਫਾ ਭੁੱਟੋ-ਜ਼ਰਦਾਰੀ ਸ਼ੁੱਕਰਵਾਰ ਨੂੰ ਨੈਸ਼ਨਲ ਅਸੈਂਬਲੀ ਦੀ ਮੈਂਬਰ ਵਜੋਂ ਬਿਨਾਂ ਮੁਕਾਬਲਾ ਚੁਣੀ ਗਈ। ਆਸਿਫਾ ਨੇ ਸਿੰਧ ਸੂਬੇ ਦੇ ਸ਼ਹੀਦ ਬੇਨਜ਼ੀਰਾਬਾਦ (ਪਹਿਲਾਂ ਨਵਾਬਸ਼ਾਹ) ਖੇਤਰ ਤੋਂ ਨੈਸ਼ਨਲ ਅਸੈਂਬਲੀ ਸੀਟ NA-207 ਲਈ ਉਪ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਸੀ। ਖੇਤਰ ਦੇ ਰਿਟਰਨਿੰਗ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਉਸ ਵਿਰੁੱਧ ਨਾਮਜ਼ਦਗੀਆਂ ਦਾਖ਼ਲ ਕਰਨ ਵਾਲੇ ਤਿੰਨੋਂ ਉਮੀਦਵਾਰਾਂ ਵੱਲੋਂ ਆਪਣੇ ਨਾਂ ਵਾਪਸ ਲੈਣ ਤੋਂ ਬਾਅਦ ਆਸਿਫ਼ਾ ਨੂੰ ਬਿਨਾਂ ਮੁਕਾਬਲਾ ਚੁਣਿਆ ਗਿਆ। ਇਹ ਸੀਟ ਉਨ੍ਹਾਂ ਦੇ ਪਿਤਾ ਆਸਿਫ ਅਲੀ ਜ਼ਰਦਾਰੀ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ।