image caption:

ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ

  ਨਵੀਂ ਦਿੱਲੀ - ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 15 ਅ੍ਰਪੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਈਡੀ ਨੇ ਕੋਰਟ ਵਿਚ ਕਿਹਾ ਕਿ ਅਸੀਂ ਨਿਆਂਇਕ ਹਿਰਾਸਤ ਦੀ ਮੰਗ ਕਰਦੇ ਹਾਂ। ਕੇਜਰੀਵਾਲ ਸਾਡੇ ਨਾਲ ਕੋਈ ਸਹਿਯੋਗ ਨਹੀਂ ਕਰ ਰਹੇ। ਉਹ ਸਾਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਸਾਨੂੰ ਦੱਸਿਆ ਕਿ ਵਿਜੇ ਨਾਇਰ ਉਨ੍ਹਾਂ ਨੂੰ ਰਿਪੋਰਟ ਨਹੀਂ ਕਰਦੇ ਆਤਿਸ਼ੀ ਨੂੰ ਕਰਦੇ ਹਨ।

ਇਸ ਦੇ ਜਵਾਬ ਵਿਚ ਅਦਾਲਤ ਨੇ ਕਿਹਾ ਕਿ ਨਿਆਂਇਕ ਹਿਰਾਸਤ ਲਈ ਇਹ ਦਲੀਲਾਂ ਕਿੰਨੀਆਂ ਕੁ ਸਹੀ ਹਨ। ਈਡੀ ਨੇ ਕਿਹਾ ਕਿ ਕੇਜਰੀਵਾਲ ਅਪਣੇ ਫੋਨ ਦਾ ਪਾਸਵਰਡ ਨਹੀਂ ਦੇ ਰਹੇ ਹਨ ਅਸੀਂ ਬਾਅਦ ਵਿਚ ਉਹਨਾਂ ਦੀ ਈਡੀ ਦੀ ਕਸਟਡੀ ਦੀ ਮੰਗ ਕਰਾਂਗੇ ਜੋ ਕਿ ਸਾਡਾ ਅਧਿਕਾਰ ਹੈ। ਇਸ ਤੋਂ ਬਾਅਦ ਕੋਰਟ ਨੇ ਕੇਜਰੀਵਾਲ ਨੂੰ ਨਿਆਂਇਕ ਹਿਸਾਰਤ ਵਿਚ ਭੇਜਣ ਦਾ ਫੈਸਲਾ ਸੁਣਾ ਦਿੱਤਾ।