image caption:

3500 ਕਰੋੜ ਦੇ ਟੈਕਸ ਵਸੂਲੀ ਮਾਮਲੇ ਵਿਚ ਕਾਂਗਰਸ ਨੂੰ ਰਾਹਤ ਲੋਕ ਸਭਾ ਚੋਣਾਂ ਤਕ ਕੋਈ ਕਾਰਵਾਈ ਨਹੀਂ

 ਇਨਕਮ ਟੈਕਸ ਵਿਭਾਗ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਦਸਿਆ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਗਭਗ 3,500 ਕਰੋੜ ਰੁਪਏ ਦੇ ਟੈਕਸ ਮੰਗ ਨੋਟਿਸਾਂ ਦੇ ਸਬੰਧ 'ਚ ਕਾਂਗਰਸ ਵਿਰੁਧ ਕੋਈ ਦੰਡਕਾਰੀ ਕਾਰਵਾਈ ਨਹੀਂ ਕਰੇਗਾ।

ਜਸਟਿਸ ਬੀ ਵੀ ਨਾਗਰਤਨਾ ਅਤੇ ਜਸਟਿਸ ਅਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਆਮਦਨ ਕਰ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਬਿਆਨ ਦਰਜ ਕੀਤਾ ਕਿ ਮੌਜੂਦਾ ਹਾਲਾਤ 'ਚ ਉਦੋਂ ਤਕ ਕੋਈ ਤੁਰੰਤ ਕਾਰਵਾਈ ਨਹੀਂ ਕੀਤੀ ਜਾਵੇਗੀ ਜਦੋਂ ਤਕ ਇਸ ਮਾਮਲੇ 'ਤੇ ਅੰਤਮ ਫੈਸਲਾ ਨਹੀਂ ਹੋ ਜਾਂਦਾ।

ਬੈਂਚ ਨੇ ਟੈਕਸ ਮੰਗ ਨੋਟਿਸ 'ਤੇ ਕਾਂਗਰਸ ਦੀ ਪਟੀਸ਼ਨ 'ਤੇ ਸੁਣਵਾਈ ਜੁਲਾਈ ਤਕ ਮੁਲਤਵੀ ਕਰ ਦਿਤੀ। ਮਹਿਤਾ ਨੇ ਸੁਣਵਾਈ ਦੀ ਸ਼ੁਰੂਆਤ 'ਚ ਕਿਹਾ, 'ਮੈਂ ਇਸ ਮਾਮਲੇ 'ਚ ਬਿਆਨ ਦੇਣਾ ਚਾਹੁੰਦਾ ਹਾਂ। ਕਾਂਗਰਸ ਇਕ ਸਿਆਸੀ ਪਾਰਟੀ ਹੈ ਅਤੇ ਕਿਉਂਕਿ ਚੋਣਾਂ ਚੱਲ ਰਹੀਆਂ ਹਨ, ਇਸ ਲਈ ਅਸੀਂ ਪਾਰਟੀ ਵਿਰੁਧ ਕੋਈ ਦੰਡਕਾਰੀ ਕਾਰਵਾਈ ਨਹੀਂ ਕਰਾਂਗੇ। ''