image caption:

ਸ਼ਾਨ ਮਸੂਦ ਬਣੇ ਪਾਕਿਸਤਾਨ ਟੀਮ ਦੇ ਨਵੇਂ ਕਪਤਾਨ

 ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਪਾਕਿਸਤਾਨੀ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡ ਦਿੱਤੀ ਹੈ। ਇਸ ਤੋਂ ਬਾਅਦ ਸ਼ਾਨ ਮਸੂਦ ਨੂੰ ਟੈਸਟ ਅਤੇ ਸ਼ਾਹੀਨ ਅਫਰੀਦੀ ਨੂੰ ਟੀ-20 ਫਾਰਮੈਟ ਦਾ ਕਪਤਾਨ ਬਣਾਇਆ ਗਿਆ। ਪਰ ਸ਼ਾਹੀਨ ਅਫਰੀਦੀ ਤੋਂ ਕਪਤਾਨੀ ਖੋਹ ਲਈ ਗਈ ਹੈ। ਪਾਕਿਸਤਾਨ ਕ੍ਰਿਕਟ ਬੋਰਡ ਨੇ ਹੁਣ ਚਿੱਟੀ ਗੇਂਦ ਵਾਲੇ ਕ੍ਰਿਕਟ ਲਈ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ।

ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਇੱਕ ਵਾਰ ਫਿਰ ਬਾਬਰ ਆਜ਼ਮ ਨੂੰ ਪਾਕਿਸਤਾਨੀ ਟੀਮ ਦਾ ਕਪਤਾਨ ਬਣਾਇਆ ਹੈ। ਹਾਲਾਂਕਿ ਇਸ ਵਾਰ ਉਹ ਚਿੱਟੀ ਗੇਂਦ ਦੀ ਕ੍ਰਿਕਟ &lsquoਚ ਟੀਮ ਦੀ ਅਗਵਾਈ ਕਰਨਗੇ ਅਤੇ ਸ਼ਾਨ ਮਸੂਦ ਟੈਸਟ &lsquoਚ ਕਪਤਾਨੀ ਜਾਰੀ ਰੱਖਣਗੇ। ਪਾਕਿਸਤਾਨ ਕ੍ਰਿਕਟ ਨੇ ਸੋਸ਼ਲ ਮੀਡੀਆ &lsquoਤੇ ਬਾਬਰ ਆਜ਼ਮ ਨੂੰ ਕਪਤਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ।