image caption:

ਕਿਸਾਨਾਂ ਨੇ ਭਾਵੇਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਦਿੱਤੇ ਸੀ ਪਰ ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ਨੂੰ ਚੁੱਪ ਚੁਪੀਤੇ ਲਾਗੂ ਕੀਤਾ ਜਾ ਰਿਹਾ

 ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਕਿਸਾਨਾਂ ਨੇ ਭਾਵੇਂ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਦਿੱਤੇ ਸੀ ਪਰ ਮੌਜੂਦਾ ਸਮੇਂ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਚੁੱਪ ਚੁਪੀਤੇ ਲਾਗੂ ਕੀਤਾ ਜਾ ਰਿਹਾ ਏ, ਜਿਸ ਵਿਚ ਉਨ੍ਹਾਂ ਪੰਜਾਬ ਸਰਕਾਰ &rsquoਤੇ ਵੀ ਕੇਂਦਰ ਦਾ ਸਾਥ ਦੇਣ ਦੇ ਇਲਜ਼ਾਮ ਲਗਾਏ। ਉਨ੍ਹਾਂ ਆਖਿਆ ਕਿ 9 ਧਨਾਢ ਕਾਰਪੋਰੇਟ ਘਰਾਣਿਆਂ ਨੂੰ ਸਾਇਲੋ ਗੋਦਾਮਾਂ ਵਿਚ ਕਣਕ ਖ਼ਰੀਦਣ ਤੇ ਸਟੋਰ ਕਰਨ ਦੀ ਮਨਜ਼ੂਰੀ ਦੇਣਾ ਇਸੇ ਦਿਸ਼ਾ ਵਿਚ ਇਕ ਵੱਡਾ ਕਦਮ ਐ, ਜਿਸ ਦਾ ਕਿਸਾਨ ਡਟ ਕੇ ਵਿਰੋਧ ਕਰਨਗੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਵਿਚ 9 ਧਨਾਢ ਕਾਰਪੋਰੇਟ ਘਰਾਣਿਆਂ ਨੂੰ ਸਾਇਲੋ ਗੋਦਾਮਾਂ ਵਿਚ ਕਣਕ ਦੀ ਖ਼ਰੀਦ ਤੇ ਸਟੋਰ ਕਰਨ ਦੀ ਖੁੱਲ੍ਹ ਦਿੱਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ &rsquoਤੇ ਵੀ ਗੰਭੀਰ ਇਲਜ਼ਾਮ ਲਗਾਏ।

ਉਨ੍ਹਾਂ ਆਖਿਆ ਕਿ ਕੇਂਦਰ ਵੱਲੋਂ ਚੁੱਪ ਚੁਪੀਤੇ ਕਾਲੇ ਕਾਨੂੰਨ ਫਿਰ ਤੋਂ ਲਾਗੂ ਕੀਤੇ ਜਾ ਰਹੇ ਨੇ, ਜਿਸ ਵਿਚ ਪੰਜਾਬ ਸਰਕਾਰ ਵੀ ਕੇਂਦਰ ਦਾ ਡਟ ਕੇ ਸਾਥ ਦੇ ਰਹੀ ਐ। ਉਨ੍ਹਾਂ ਆਖਿਆ ਕਿ ਕਿਸਾਨ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਕਦੇ ਵੀ ਪੂਰਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਸਾਨਾਂ ਨੂੰ 2 ਅਪ੍ਰੈਲ ਤੋਂ 5 ਅਪ੍ਰੈਲ ਤੱਕ ਸਾਰੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਗਾ ਕੇ ਇਸ ਦਾ ਵਿਰੋਧ ਕਰਨ ਦੀ ਅਪੀਲ ਕੀਤੀ।