image caption:

ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਦੇ ਲਈ ਉਡਾਣ ਸ਼ੁਰੂ

 ਜਲੰਧਰ- ਆਦਮਪੁਰ ਹਵਾਈ ਅੱਡੇ ਤੋਂ ਉਡਾਣ ਸੇਵਾ ਅੱਜ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 1.30 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ &rsquoਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੋਆਬਾ ਪਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ ਤੇ ਇਸ ਲਈ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਉਨ੍ਹਾਂ ਨੂੰ ਕਾਫੀ ਫਾਇਦਾ ਮਿਲੇਗਾ।
ਹੁਣ ਲੋਕਾਂ ਨੂੰ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ ਰੂਟ ਫਲਾਈਟ ਰਾਹੀਂ ਇਹ ਸਫਰ ਸਿਰਫ ਇਕ ਘੰਟੇ ਵਿੱਚ ਪੂਰਾ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਹੈ