ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਰਾਹਤ
 ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲ ਗਈ ਹੈ। ਇਸਲਾਮਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੁਣਾਈ ਗਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ ਇਸਲਾਮਾਬਾਦ ਜਵਾਬਦੇਹੀ ਅਦਾਲਤ ਨੇ ਇਸ ਮਾਮਲੇ &lsquoਚ ਦੋਵਾਂ ਨੂੰ ਸਜ਼ਾ ਸੁਣਾਈ ਸੀ। ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਆਮਿਰ ਫਾਰੂਕ ਨੇ ਕਿਹਾ ਕਿ ਸਜ਼ਾ iਖ਼ਲਾਫ਼ ਅਪੀਲ &lsquoਤੇ ਸੁਣਵਾਈ ਈਦ ਦੀਆਂ ਛੁੱਟੀਆਂ ਤੋਂ ਬਾਅਦ ਤੈਅ ਕੀਤੀ ਜਾਵੇਗੀ।
ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ &lsquoਚ 71 ਸਾਲਾ ਖਾਨ &lsquoਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮਿਲੇ ਮਹਿੰਗੇ ਸਰਕਾਰੀ ਤੋਹਫੇ ਰੱਖਣ ਦਾ ਦੋਸ਼ ਹੈ। ਤੋਸ਼ਾਖਾਨਾ ਨਿਯਮਾਂ ਤਹਿਤ ਸਰਕਾਰੀ ਅਧਿਕਾਰੀ ਕੀਮਤ ਅਦਾ ਕਰਨ ਤੋਂ ਬਾਅਦ ਤੋਹਫ਼ੇ ਰੱਖ ਸਕਦੇ ਹਨ ਪਰ ਤੋਹਫ਼ਾ ਪਹਿਲਾਂ ਜਮ੍ਹਾ ਕਰਵਾਉਣਾ ਲਾਜ਼ਮੀ ਹੈ। ਖਾਨ ਅਤੇ ਉਸਦੀ ਪਤਨੀ ਜਾਂ ਤਾਂ ਤੋਹਫ਼ੇ ਨੂੰ ਜਮ੍ਹਾ ਕਰਨ ਵਿੱਚ ਅਸਫਲ ਰਹੇ ਜਾਂ ਕਥਿਤ ਤੌਰ &lsquoਤੇ ਆਪਣੇ ਅਧਿਕਾਰ ਦੀ ਵਰਤੋਂ ਕਰਕੇ ਇਸਨੂੰ ਘੱਟ ਕੀਮਤ &lsquoਤੇ ਪ੍ਰਾਪਤ ਕੀਤਾ।