ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ
 ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਵੱਲੋਂ ਪਾਰਟੀਆਂ ਬਦਲਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਭੇਜੇ ਗਏ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਲ &lsquoਆਪ&rsquo ਛੱਡ ਕੇ ਭਾਜਪਾ &rsquoਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ &lsquoਆਪ&rsquo &rsquoਚ ਸ਼ਾਮਲ ਹੋ ਗਏ ਹਨ। ਦੋਵਾਂ ਨੇ ਪਾਰਟੀਆਂ ਬਦਲਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤੇ ਸਨ।
ਨਿਯਮਾਂ ਅਨੁਸਾਰ ਅਜਿਹੇ ਹਾਲਾਤਾਂ ਵਿੱਚ ਹਰੇਕ ਵਿਧਾਇਕ ਵੱਲੋਂ ਦਿੱਤੇ ਗਏ ਅਸਤੀਫ਼ੇ ਦੀ ਬਾਕਾਇਦਾ ਪੜਤਾਲ ਕੀਤੀ ਜਾਂਦੀ ਹੈ। ਅਸਤੀਫਾ ਪ੍ਰਵਾਨ ਕਰਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਰਾਏ ਵੀ ਲਈ ਜਾਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਦੋਵਾਂ ਨੇ ਪਾਰਟੀ ਦੇ ਡਰ ਜਾਂ ਦਬਾਅ ਹੇਠ ਅਸਤੀਫਾ ਦਿੱਤਾ ਹੈ।
ਜੇਕਰ ਦੋਵਾਂ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਹੋ ਜਾਂਦੇ ਹਨ ਤਾਂ ਲੋਕ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਦੀਆਂ ਖਾਲੀ ਪਈਆਂ ਦੋਵਾਂ ਸੀਟਾਂ &rsquoਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਕਾਨੂੰਨ ਮੁਤਾਬਕ ਖਾਲੀ ਪਈਆਂ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਦਾ ਨੋਟੀਫਿਕੇਸ਼ਨ ਚੋਣ ਕਮਿਸ਼ਨ ਵੱਲੋਂ ਕੀਤਾ ਜਾਣਾ ਹੁੰਦਾ ਹੈ।