image caption:

ਕੈਨੇਡਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

 ਕੈਨੇਡਾ ਦੀ ਧਰਤੀ &lsquoਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਵਾਸੀ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਵਜੋਂ ਹੋਈ ਹੈ। ਇਸ ਘਟਨਾ ਕਾਰਨ ਵਿਧਵਾ ਮਾਂ &rsquoਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਸਤਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਅਤੇ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ ਪਰ ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇੱਕ ਨੌਜਵਾਨ ਨੇ ਫੋਨ &lsquoਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।