ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣ ਨਹੀਂ ਲੜਨ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਸ਼ਾਮਲ ਸਨ। ਸਾਰਿਆਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ &lsquoਤੇ ਚਰਚਾ ਚੱਲ ਰਹੀ ਹੈ। ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਏਗਾ।