image caption:

ਆਤਿਸ਼ੀ ਦੀਆਂ ਵਧੀਆਂ ਮੁਸ਼ਕਲਾਂ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

  ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਭਾਜਪਾ 'ਚ ਸ਼ਾਮਲ ਨਾ ਹੋਣ 'ਤੇ ਧਮਕੀਆਂ ਮਿਲਣ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਆਤਿਸ਼ੀ ਨੂੰ ਸੋਮਵਾਰ ਦੁਪਹਿਰ 12 ਵਜੇ ਤੱਕ ਇਸ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਨੋਟਿਸ ਦਾ ਜਵਾਬ ਲਿਖਤੀ ਰੂਪ ਵਿੱਚ ਦਿੱਤਾ ਜਾਵੇ।

ਇਸ ਤੋਂ ਪਹਿਲਾਂ ਭਾਜਪਾ ਨੇ ਵੀ ਆਤਿਸ਼ੀ ਨੂੰ ਨੋਟਿਸ ਭੇਜ ਕੇ ਕਿਹਾ ਸੀ ਕਿ ਇਹ ਖੁਲਾਸਾ ਕੀਤਾ ਜਾਵੇ ਕਿ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕਿਸ ਪਾਸੋਂ ਆਈ ਹੈ। ਭਾਜਪਾ ਨੇ ਕਿਹਾ ਸੀ ਕਿ ਜੇਕਰ ਸੱਚਾਈ ਸਾਹਮਣੇ ਨਾ ਲਿਆਂਦੀ ਗਈ ਤਾਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇਗੀ।