image caption:

ਮਨੀਸ਼ ਸਿਸੋਦੀਆ ਨੂੰ ਕੋਰਟ ਤੋਂ ਨਹੀਂ ਮਿਲੀ ਰਾਹਤ

 ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ ਸ਼ਨੀਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਹੈ।

ਦਰਅਸਲ, ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਿਸੋਦੀਆ ਦੀ ਹਿਰਾਸਤ ਅੱਜ (6 ਅਪ੍ਰੈਲ) ਨੂੰ ਖ਼ਤਮ ਹੋ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਵਿੱਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਇਸ ਤੋਂ ਇਲਾਵਾ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ &lsquoਤੇ 2 ਅਪ੍ਰੈਲ ਨੂੰ ਸੁਣਵਾਈ ਹੋਈ ਸੀ।