image caption:

ਅਮਰੀਕਾ ‘ਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌ.ਤ

 ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਹੁਣ ਓਹੀਓ ਸੂਬੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 3 ਮਹੀਨਿਆਂ ਵਿਚ ਅਮਰੀਕਾ ਵਿਚ 10 ਭਾਰਤੀਆਂ ਦੀ ਮੌ.ਤ ਹੋ ਚੁੱਕੀ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲ ਜਨਰਲ ਨੇ ਸੋਸ਼ਲ ਮੀਡੀਆ ਪਲੇਟਫਾਰਮ &lsquoਐਕਸ&rsquo &lsquoਤੇ ਇੱਕ ਪੋਸਟ ਵਿੱਚ ਕਿਹਾ, &lsquoਕਲੀਵਲੈਂਡ, ਓਹੀਓ ਵਿੱਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾਈਂ ਦੀ ਮੰਦਭਾਗੀ ਮੌਤ ਤੋਂ ਬਹੁਤ ਦੁਖੀ ਹਾਂ।&rsquo

ਦੂਤਾਵਾਸ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭਾਰਤ ਵਿੱਚ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ, &lsquoਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿਚ ਵਿਦਿਆਰਥੀ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣਾ ਵੀ ਸ਼ਾਮਲ ਹੈ।&rsquo