image caption:

ਮਾਣਹਾਨੀ ਮਾਮਲੇ 'ਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਅਦਾਲਤ 'ਚ ਹੋਏ ਪੇਸ਼

 ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ 2017 ਦੌਰਾਨ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖ਼ਿਲਾਫ਼ ਅਦਾਲਤ 'ਚ ਪੇਸ਼ ਹੋਏ। ਇਸ ਮਾਮਲੇ 'ਚ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਮਾਫ਼ੀ ਮੰਗ ਚੁੱਕੇ ਹਨ। ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਪਰੋਕਤ ਆਗੂਆਂ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2017 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਤੇ ਆਸ਼ੀਸ਼ ਖੇਤਾਨ ਨੇ ਪੰਜਾਬ 'ਚ ਕੀਤੀਆਂ ਰੈਲੀਆਂ 'ਚ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਪੰਜਾਬ 'ਚ ਨਸ਼ਾ ਵੇਚਣ ਦੇ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ਦੇ ਜਵਾਬ 'ਚ ਬਿਕਰਮ ਮਜੀਠੀਆ ਨੇ ਤਿੰਨਾਂ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।