image caption:

ਦਿੱਲੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

 ੍ਹੋਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ ੀਘੀ ਹਵਾਈ ਅੱਡੇ &lsquoਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਿਕਓਰਿਟੀ ਸਟਾਫ਼ ਨੂੰ ਏਅਰਪੋਰਟ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਦਿੱਤੀ। ਇਸ ਦੇ ਬਾਅਦ ਹਵਾਈ ਅੱਡੇ &lsquoਤੇ ਹੜਕੰਪ ਮਚ ਗਿਆ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਏਅਰਪੋਰਟ ਨੂੰ ਉਡਾਉਣ ਦੀ ਧ.ਮਕੀ ਦੇਣ ਦੇ ਇਲਜ਼ਾਮਾਂ ਵਿੱਚ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਅੱਗੇ ਦੱਸਿਆ ਕਿ ਦੋਹਾਂ ਦੇ ਖਿਲਾਫ਼ ਏਅਰਪੋਰਟ ਪੁਲਿਸ ਸਟੇਸ਼ਨ ਵਿੱਚ ਧਾਰਾ 182/505(1) ਬੀ ਏ ਤਹਿਤ ਐੱਫਆਈਆਰ ਦਰਜ ਕੀਤੀ ਗਈ। ਹਾਲਾਂਕਿ, ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ &lsquoਤੇ ਹੋ ਗਈ ਹੈ।
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲੀ ਹੈ। ਅਜਿਹੀਆਂ ਧ.ਮਕੀਆਂ ਪਹਿਲਾਂ ਵੀ ਦਿੱਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਤਾਜ਼ਾ ਮਾਮਲਾ ਫਰਵਰੀ ਦਾ ਹੈ, ਜਦੋਂ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਹੋਣ ਦੀ ਸੂਚਨਾ ਮਿਲੀ ਸੀ। 27 ਫਰਵਰੀ ਨੂੰ ਤੜਕੇ ਹਵਾਈ ਅੱਡੇ &lsquoਤੇ ਫੋਨ ਆਇਆ ਕਿ ਕੋਲਕਾਤਾ ਜਾਣ ਵਾਲੀ ਫਲਾਈਟ ਵਿੱਚ ਬੰ.ਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਫੌਰੀ ਤੌਰ &lsquoਤੇ ਹਵਾਈ ਅੱਡੇ ਸਮੇਤ ਜਹਾਜ਼ ਦੀ ਜਾਂਚ ਕੀਤੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।