image caption:

ਜੇਕਰ ਮੋਦੀ ਮੁੜ ਸੱਤਾ ‘ਚ ਆਏ ਤਾਂ ਸਾਰੇ ਵਿਰੋਧੀ ਜੇਲ੍ਹ ‘ਚ ਹੋਣਗੇ – ਮਮਤਾ ਬੈਨਰਜੀ

 ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਸੱਤਾ ਵਿੱਚ ਆਉਂਦੇ ਹਨ ਤਾਂ ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਦਾ ਮਤਲਬ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਵਿਰੋਧੀ ਧਿਰ ਦੇ ਆਗੂਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਦੇਸ਼ ਵਿੱਚ ਲੋਕ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ ਅਤੇ ਸੱਤ ਪੜਾਵਾਂ ਵਿੱਚ ਹੋਣ ਵਾਲੀ ਵੋਟਿੰਗ 19 ਅਪ੍ਰੈਲ ਨੂੰ ਪਹਿਲੇ ਪੜਾਅ ਦੇ ਨਾਲ ਸ਼ੁਰੂ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।
ਬਾਂਕੁੜਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਐਨਆਈਏ ਦੀ ਟੀਮ ਸਥਾਨਕ ਪੁਲੀਸ ਨੂੰ ਦੱਸੇ ਬਿਨਾਂ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਵਿੱਚ ਭੂਪਤੀਨਗਰ ਗਈ ਸੀ। ਉਨ੍ਹਾਂ ਕਿਹਾ, &lsquoਪ੍ਰਧਾਨ ਮੰਤਰੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੱਛਮੀ ਬੰਗਾਲ ਆ ਰਹੇ ਹਨ। ਮੈਨੂੰ ਇਸ ਨਾਲ ਕੋਈ ਪ੍ਰੇਸ਼ਾਨੀ ਨਹੀਂ ਹੈ, ਪਰ ਜਿਸ ਤਰ੍ਹਾਂ ਉਹ ਕਹਿ ਰਹੇ ਹਨ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਲੈ ਕੇ ਵਿਰੋਧੀ ਧਿਰ &lsquoਤੇ ਕਾਰਵਾਈ ਕੀਤੀ ਜਾਵੇਗੀ, ਉਹ ਨਾ ਮੰਨਣਯੋਗ ਹੈ।
ਉੱਤਰੀ ਬੰਗਾਲ ਦੇ ਜਲਪਾਈਗੁੜੀ &lsquoਚ ਐਤਵਾਰ ਨੂੰ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਦਾਅਵਾ ਕੀਤਾ ਸੀ ਕਿ ਉਹ &lsquoਭ੍ਰਿਸ਼ਟਾਚਾਰ ਨੂੰ ਹਟਾਉਣ&rsquo ਦੀ ਗੱਲ ਕਰਦੇ ਹਨ ਜਦਕਿ ਵਿਰੋਧੀ &lsquoਭ੍ਰਿਸ਼ਟਾਚਾਰ ਨੂੰ ਬਚਾਉਣ&rsquo ਦੀ ਗੱਲ ਕਰਦੇ ਹਨ।
ਉਨ੍ਹਾਂ ਵਾਅਦਾ ਕੀਤਾ ਕਿ 4 ਜੂਨ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੁੱਧ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਮਤਾ ਬੈਨਰਜੀ ਨੇ ਕਿਹਾ, &lsquoਕੀ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੀ ਗੱਲ ਕਰਨੀ ਚਾਹੀਦੀ ਹੈ? ਜੇ ਮੈਂ ਕਹਾਂ ਕਿ ਚੋਣਾਂ ਤੋਂ ਬਾਅਦ ਬੀਜੇਪੀ ਲੀਡਰਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਜਾਵੇਗਾ ਤਾਂ ਕੀ ਹੋਵੇਗਾ? ਪਰ ਮੈਂ ਅਜਿਹਾ ਨਹੀਂ ਕਹਾਂਗੀ ਕਿਉਂਕਿ ਲੋਕਤੰਤਰ ਵਿੱਚ ਇਹ ਅਸਵੀਕਾਰਨਯੋਗ ਹੈ।