image caption:

ਪੰਜਾਬ ’ਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੇਗੀ: ਵੜਿੰਗ

 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਕਾਂਗਰਸ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰ ਕੇ ਸਾਹਮਣੇ ਆਵੇਗੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ 0-13 &rsquoਤੇ ਲਿਆ ਖੜ੍ਹਾ ਕਰਾਂਗੇ। ਸ੍ਰੀ ਵੜਿੰਗ ਇਥੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਪਿਤਾ ਸੰਤ ਰਾਮ ਸਿੰਗਲਾ ਦੇ ਬਰਸੀ ਸਮਾਗਮ &rsquoਚ ਪੁੱਜੇ ਸਨ।

ਇਸ ਮੌਕੇ ਸਿੰਗਲਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ 13-0 ਨਾਲ ਪੰਜਾਬ ਦੀਆਂ ਸੀਟਾਂ ਜਿੱਤਣ ਦਾ ਦਾਅਵਾ ਕਰਦੇ ਹਨ ਪਰ ਅਸੀਂ ਆਮ ਆਦਮੀ ਪਾਰਟੀ ਨੂੰ 0-13 &rsquoਤੇ ਖੜ੍ਹਾ ਦਿਆਂਗੇ ਅਤੇ ਕਾਂਗਰਸ ਪਾਰਟੀ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਹਫ਼ਤੇ ਵਿੱਚ ਉਮੀਦਵਾਰਾਂ ਦੀ ਸੂਚੀ ਜਾਰੀ ਹੋਵੇਗੀ ਅਤੇ ਉਮੀਦ ਹੈ ਕਿ ਇੱਕ ਸੂਚੀ ਵਿੱਚ ਹੀ ਸਾਰੇ ਉਮੀਦਵਾਰਾਂ ਦਾ ਐਲਾਨ ਹੋ ਜਾਵੇਗਾ। ਬੈਂਸ ਭਰਾਵਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ &rsquoਤੇ ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਬਹੁਤ ਲੋਕਾਂ ਦੀ ਚਰਚਾ ਚੱਲ ਰਹੀ ਹੈ ਪਰ ਫ਼ੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਲੋਕ ਪਸੰਦ ਨਹੀਂ ਕਰਦੇ ਅਤੇ ਲੋਕਾਂ ਦੇ ਨਕਾਰੇ ਹੋਏ ਹਨ, ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਜਿਵੇਂ ਭਾਜਪਾ ਅਤੇ ਆਮ ਆਦਮੀ ਪਾਰਟੀ ਵਿੱਚ ਕੁਆਂਟਿਟੀ ਲੋਕ ਸ਼ਾਮਲ ਕੀਤੇ ਜਾ ਰਹੇ ਹਨ ਪਰ ਅਸੀਂ ਸਿਰਫ਼ ਕੁਆਲਿਟੀ ਨੂੰ ਤਰਜੀਹ ਦਿਆਂਗੇ।