image caption:

ਕਿਸਾਨਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ’ਤੇ ਕੇਸ ਦਰਜ ਹੋਵੇ: ਰਾਮੂਵਾਲੀਆ

 ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕੁਝ ਆਗੂਆਂ ਵੱਲੋਂ ਕਿਸਾਨਾਂ ਨੂੰ ਖਾਲਿਸਤਾਨੀ ਕਹੇ ਜਾਣ ਦੀ ਆਲੋਚਨਾ ਕਰਦਿਆਂ ਮੰਗ ਕੀਤੀ ਹੈ ਕਿ ਜਿਹੜੇ ਆਗੂ ਕਿਸਾਨਾਂ ਨੂੰ ਖਾਲਿਸਤਾਨੀ ਕਹਿ ਰਹੇ ਹਨ ਉਨ੍ਹਾਂ ਖ਼ਿਲਾਫ਼ ਦੇਸ਼ ਵਿਰੋਧੀ ਕਾਰਵਾਈਆਂ ਦੇ ਕਾਨੂੰਨ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ।

ਇੱਥੇ ਅੱਜ ਗੱਲਬਾਤ ਕਰਦਿਆਂ ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੋ ਸਖ਼ਤ ਮਿਹਨਤ ਅਤੇ ਘਾਲਣਾ ਕਰਕੇ ਅਨਾਜ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤਾਂ ਸਰਕਾਰ ਵਿੱਚ ਬੈਠੇ ਕੁਝ ਲੋਕ ਉਨ੍ਹਾਂ ਨੂੰ ਖਾਲਿਸਤਾਨੀ ਕਹਿ ਕੇ ਗੁਮਰਾਹਕੁਨ ਪ੍ਰਚਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਤਾਂ ਉਹ ਲੋਕ ਹਨ ਜੋ ਕਿਸਾਨਾਂ ਨੂੰ ਖਾਲਿਸਤਾਨੀ ਕਹਿ ਕੇ ਅਸਿੱਧੇ ਤੌਰ &rsquoਤੇ ਖਾਲਿਸਤਾਨ ਦਾ ਪ੍ਰਚਾਰ ਕਰ ਰਹੇ ਹਨ।