image caption:

‘ਆਪ’ ਤੇ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ: ਮਜੀਠੀਆ

 ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ &lsquoਆਪ&rsquo ਅਤੇ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥੀ ਲੁੱਟਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਪੱਧਰੀ &lsquoਪੰਜਾਬ ਬਚਾਓ ਯਾਤਰਾ&rsquo ਵਿਧਾਨ ਸਭਾ ਹਲਕਾ ਵਿੱਚ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਤੇ ਇੰਜਨੀਅਰ ਜਗਦੇਵ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਦੋਰਾਹਾ ਹੁੰਦੀ ਹੋਈ ਪਾਇਲ ਪੁੱਜੀ। ਸਿਹਤ ਠੀਕ ਨਾ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਯਾਤਰਾ ਵਿੱਚ ਸ਼ਾਮਲ ਨਹੀਂ ਸਕੇ। ਉਨ੍ਹਾਂ ਦੀ ਗ਼ੈਰ-ਮੌਜੂਦਗੀ ਵਿੱਚ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਦੀ ਕਮਾਨ ਸੰਭਾਲ ਰਹੇ ਹਨ। ਇਸ ਮੌਕੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ ਅਤੇ ਹਰਦੀਪ ਸਿੰਘ ਬੋਪਾਰਾਏ ਵੀ ਮੌਜੂਦ ਸਨ। ਇਸ ਦੌਰਾਨ &lsquoਪੰਜਾਬ ਬਚਾਓ ਯਾਤਰਾ&rsquo ਨੂੰ ਹਲਕਾ ਪਾਇਲ ਵਿੱਚ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਥਾਵਾਂ &rsquoਤੇ ਸੈਂਕੜੇ ਨੌਜਵਾਨ ਟਰੈਕਟਰ -ਟਰਾਲੀਆਂ, ਮੋਟਰ ਸਾਈਕਲਾਂ ਤੇ ਪੈਦਲ ਹੀ ਯਾਤਰਾ ਦੇ ਨਾਲ ਤੁਰਦੇ ਨਜ਼ਰ ਆਏ।