image caption:

ਬਰਤਾਨੀਆ ’ਚ ਗ਼ੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ’ਚ 12 ਭਾਰਤੀ ਗ੍ਰਿਫ਼ਤਾਰ

 ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੱਦੇ ਅਤੇ ਕੇਕ ਬਣਾਉਣ ਵਾਲੀ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ &lsquoਤੇ ਕੰਮ ਕਰਨ ਦੇ ਸ਼ੱਕ ਵਿਚ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 11 ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਗੱਦੇ ਦੇ ਕਾਰੋਬਾਰ ਨਾਲ ਸਬੰਧਤ ਇਕ ਯੂਨਿਟ &lsquoਤੇ ਛਾਪਾ ਮਾਰਿਆ ਹੈ ਕਿਉਂਕਿ ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ। ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ਹੇਠ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ। ਚਾਰ ਨੂੰ ਭਾਰਤ ਭੇਜਣ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ &lsquoਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ &lsquoਤੇ ਪੁਲੀਸ ਨੂੰ ਰਿਪੋਰਟ ਕਰਨਗੇ।