image caption:

ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪੁੱਜੇ

 ਅੱਜ ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪੁੱਜੇ ਹਨ ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ। ਪਰ ਇਸ ਪਾਵਨ ਅਵਸਰ ਮੌਕੇ ਸੰਗਤਾਂ ਅੰਦਰ ਵੱਖਰਾ ਹੀ ਜੋਸ਼ ਵੇਖਿਆ ਗਿਆ।

ਖਾਲਸਾ ਪੰਥ ਦੇ ਸਾਜਨਾ ਦਿਹਾੜੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸੰਗਤਾਂ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਚ ਦਰਸ਼ਨਾਂ ਲਈ ਪਹੁੰਚ ਰਹੀ ਹੈ। ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੇ ਉਤਸ਼ਾਹ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ। ਪਰ ਇਸ ਪਾਵਨ ਅਵਸਰ ਮੌਕੇ ਸੰਗਤਾਂ ਅੰਦਰ ਵੱਖਰਾ ਹੀ ਜੋਸ਼ ਵੇਖਿਆ ਗਿਆ।